31
Oct
ਨੈਸ਼ਨਲ ਟਾਈਮਜ਼ ਬਿਊਰੋ :- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 4 ਨਵੰਬਰ 2025 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਵੀਜ਼ਾ ਲੱਗਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ 31 ਅਕਤੂਬਰ ਅਤੇ 1 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੰਡੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 1802 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ…
