07
Mar
ਫਾਜ਼ਿਲਕਾ- ਅੱਜ ਫਾਜ਼ਿਲਕਾ ਤੋਂ 'ਆਮ ਆਦਮੀ ਪਾਰਟੀ' ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਅਚਾਨਕ ਫਾਜ਼ਿਲਕਾ ਦੇ ਬੀ.ਡੀ.ਪੀ.ਓ. ਦਫ਼ਤਰ 'ਚ ਛਾਪਾ ਮਾਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਬੀ.ਡੀ.ਪੀ.ਓ. ਨਿਰਮਲ ਸਿੰਘ ਨੂੰ ਡਿਊਟੀ ਤੋਂ ਗ਼ੈਰ ਹਾਜ਼ਰ ਪਾਇਆ। ਜਾਣਕਾਰੀ ਦਿੰਦੇ ਹੋਏ ਵਿਧਾਇਕ ਨਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਵੱਲੋਂ ਲਗਾਤਾਰ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਬੀ.ਡੀ.ਪੀ.ਓ. ਨਿਰਮਲ ਸਿੰਘ ਆਪਣੇ ਦਫ਼ਤਰ 'ਚ ਨਹੀਂ ਮਿਲਦੇ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਖੱਜਲ-ਖੁਆਰੀ ਹੋ ਰਹੀ ਹੈ। ਇਸੇ ਕਾਰਨ ਅੱਜ ਉਨ੍ਹਾਂ ਨੇ ਚੈੱਕਿੰਗ ਕਰਨ ਲਈ ਦਫ਼ਤਰ 'ਚ ਛਾਪਾ ਮਾਰਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਖ਼ੁਦ ਆ ਕੇ ਦੇਖਿਆ ਤਾਂ…