01
Dec
ਕਾਠਗੜ੍ਹ - ਕਾਠਗੜ੍ਹ ਹਲਕੇ ਦੇ ਨਜ਼ਦੀਕੀ ਪਿੰਡ ਕਿਸ਼ਨਪੁਰ ਭਰਥਲਾ ਵਿੱਚ ਸੜਕ ਹਾਦਸਾ ਵਾਪਰਨ ਕਰਕੇ ਨੈਸ਼ਨਲ ਕਿੱਕ ਬਾਕਸਿੰਗ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਿਮਾਂਸ਼ੂ ਸ਼ਰਮਾ ਉਰਫ਼ ਅੰਸ਼ ਵਾਸੀ ਕਿਸ਼ਨਪੁਰ ਭਰਥਲਾ ਵਜੋਂ ਹੋਈ ਹੈ। ਉਕਤ ਖਿਡਾਰੀ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਨਾਲ ਜਿੱਥੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਉੱਥੇ ਹੀ ਪਿੰਡ ਵਿੱਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸ਼ਨਪੁਰ ਭਰਥਲਾ ਨਿਵਾਸੀ ਰਵਿੰਦਰ ਕੁਮਾਰ ਰਵੀ ਨੇ ਦੱਸਿਆ ਕਿ ਉਸ ਦੇ ਭਰਾ ਪੰਡਿਤ ਦੇਵੀ ਦਿਆਲ ਦਾ ਇਕਲੌਤਾ ਪੁੱਤਰ…
