18
Aug
ਗੁਰਪ੍ਰੀਤ ਸਿੰਘ :- ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਅੱਜ ਰਾਸ਼ਟਰੀ ਖੇਡ ਪੁਰਸਕਾਰ 2025 ਦਾ ਐਲਾਨ ਕਰ ਦਿੱਤਾ ਹੈ ਪਰ ਇਸ ਵਾਰ ਦੇਸ਼ ਦੇ ਸਰਵਉੱਚ ਖੇਡ ਸਨਮਾਨ ਮੇਜਰ ਧਿਆਨਚੰਦ ਖੇਲ ਰਤਨ ਲਈ ਕਿਸੇ ਖਿਡਾਰੀ ਦੀ ਚੋਣ ਨਹੀਂ ਕੀਤੀ ਗਈ। ਦੂਜੇ ਪਾਸੇ, 17 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਲਈ ਚੁਣਿਆ ਗਿਆ ਹੈ, ਜਦਕਿ ਇੱਕ ਖਿਡਾਰੀ ਨੂੰ ਲਾਈਫਟਾਈਮ ਅਰਜੁਨ ਪੁਰਸਕਾਰ ਮਿਲਿਆ ਹੈ। ਅਰਜੁਨ ਐਵਾਰਡ ਤੋਂ ਇਲਾਵਾ ਤਿੰਨ ਕੋਚਾਂ ਨੂੰ ਦ੍ਰੋਣਾਚਾਰਿਆ ਪੁਰਸਕਾਰ ਲਈ ਚੁਣਿਆ ਗਿਆ ਹੈ। ਸੁਪਰੀਮ ਕੋਰਟ ਦੇ ਸਾਬਕਾ ਜਸਟਿਸ (ਸੇਵਾਮੁਕਤ) ਅਰੁਣ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੀ ਚੋਣ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ, ਸਰਕਾਰ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਖਿਡਾਰੀਆਂ, ਕੋਚਾਂ ਅਤੇ ਸੰਸਥਾਵਾਂ…
