16
May
ਤਰਨਤਾਰਨ -ਸਰਕਾਰੀ ਸਕੂਲ ’ਚ ਪੜ੍ਹਦੀ ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਉਸਦੇ ਗੁਆਂਢ ’ਚ ਰਹਿੰਦੇ ਇਕ ਵਿਅਕਤੀ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕੀ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਦੀ ਪਤਨੀ ਵੱਲੋਂ ਉਸ ਸਮੇਂ ਦੀ ਵੀਡੀਓ ਆਪਣੇ ਮੋਬਾਈਲ ’ਚ ਕੈਦ ਕਰ ਲਈ ਗਈ ਜਦੋਂ ਮੁਲਜ਼ਮ ਨਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਰਿਹਾ ਸੀ। ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਤਰਨਤਾਰਨ ਦੇ ਧਿਆਨ ’ਚ ਲਿਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੋਏ ਹੁਕਮਾਂ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ…
