13
Nov
ਰਾਜੀਵ ਸ਼ਰਮਾ :- : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੇ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਲਿਆ ਹੈ। ਹਾਲਾਤ ਇੰਨੇ ਖ਼ਰਾਬ ਹੋ ਗਏ ਹਨ ਕਿ ਦਿੱਲੀ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹਿਲੇ ਨੰਬਰ ’ਤੇ ਪਹੁੰਚ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਨੇ ਪਾਕਿਸਤਾਨ ਦੇ ਲਾਹੌਰ ਸ਼ਹਿਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਸ਼ਹਿਰ ਦੀ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਇੰਨੀ ਵਧ ਗਈ ਹੈ ਕਿ ਲੋਕਾਂ ਨੂੰ ਖੁੱਲ੍ਹੇ ਵਿੱਚ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ। ਸ਼ੁੱਕਰਵਾਰ ਸਵੇਰੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਸੰਘਣੀ ਜ਼ਹਿਰੀਲੀ ਧੁੰਦ ਛਾਈ ਰਹੀ। ਸੜਕਾਂ ’ਤੇ ਕੁਝ ਦੂਰੀ…
