19
Feb
ਚੰਡੀਗੜ੍ਹ (ਗੁਰਪ੍ਰੀਤ ਸਿੰਘ): ਅੱਜ ਮਿਤੀ 19.02.2025 ਨੂੰ ਮਾਣਯੋਗ ਵਣ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਜੀ ਨੇ ਆਪਣੇ ਕਰ ਕਮਲਾਂ ਨਾਲ ਛੱਤਬੀੜ ਚਿੜੀਆਘਰ ਵਿਖੇ ਨਵੇ ਜੰਮੇ ਟਾਈਗਰ ਦੇ ਬੱਚਿਆਂ ਨੂੰ ਇਨਟੈਂਸਿਵ ਕੇਅਰ ਵਿੱਚੋਂ ਵੱਡੇ ਘਰ (ਕਰਾਲ) ਵਿੱਚ ਛੱਡਿਆ ਗਿਆ। ਇਹ ਜਿਕਰਯੋਗ ਹੈ ਕਿ ਮਾਦਾ ਗੌਰੀ (ਚਿੱਟੀ ਟਾਈਗਰ) ਅਤੇ ਨਰ ਅਰਜੁਨ (ਪੀਲਾ ਟਾਈਗਰ) ਦੇ ਆਪਸੀ ਮੇਲ ਨਾਲ ਮਿਤੀ 31.10.2024 ਨੂੰ ਦਿਵਾਲੀ ਵਾਲੀ ਰਾਤ ਤਕਰੀਬਨ 12 ਵਜੇ ਦੋ ਬੱਚੇ ਜਿੰਨ੍ਹਾ ਵਿੱਚ ਇੱਕ ਚਿੱਟਾ ਅਤੇ ਇੱਕ ਪੀਲਾ ਸੀ, ਦਾ ਜਨਮ ਹੋਇਆ। ਮੰਤਰੀ ਜੀ ਨੇ ਦੱਸਿਆ ਕਿ ਇਹ ਦੋਵੇ ਬੱਚੇ ਤੰਦਰੁਸਤ ਹਨ ਅਤੇ ਇਹਨਾਂ ਨੂੰ ਇੱਕ ਵੈਕਸਿਨ ਹੋਰ ਦੇਣ ਉਪਰੰਤ ਆਮ ਦਰਸ਼ਕਾਂ ਦੇ ਦੇਖਣ…