24
Dec
ਲੁਧਿਆਣਾ : ਮਹਾਨਗਰ ਦੇ ਲੱਖਾਂ ਲੋਕਾਂ ਨੂੰ ਅੱਗਜਨੀ ਦੀਆਂ ਘਟਨਾਵਾਂ ਤੋਂ ਬਚਾਉਣ ਦੀ ਜ਼ਿੰਮੇਵਾਰੀ ਜਿਸ ਫਾਇਰ ਬ੍ਰਿਗੇਡ ਵਿੰਗ ਦੇ ਮੋਢਿਆਂ ’ਤੇ ਹੈ, ਉਹ 178 ਮੁਲਾਜ਼ਮਾਂ ਦੀ ਘਾਟ ਨਾਲ ਜੂਝ ਰਿਹਾ ਹੈ। ਇਹ ਖੁਲਾਸਾ ਨਗਰ ਨਿਗਮ ਦੇ ਜਨਰਲ ਹਾਊਸ ਦੀ 26 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਲਈ ਜਾਰੀ ਏਜੰਡਾ ਵਿਚ ਹੋਇਆ ਹੈ। ਇਸ ਦੌਰਾਨ 178 ਮੁਲਾਜ਼ਮਾਂ ਦੀ ਕਮੀ ਪੂਰੀ ਕਰਨ ਲਈ ਨਵੀਆਂ ਪੋਸਟਾਂ ਦੀ ਮਨਜ਼ੂਰੀ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ, ਜਿਸ ਦੇ ਲਈ ਫਾਇਰ ਸਰਵਿਸ ਨਿਯਮਾਂ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ ਫਾਇਰ ਬ੍ਰਿਗੇਡ ਦੀ ਇਕ ਗੱਡੀ ਨਾਲ ਜ਼ਰੂਰੀ ਸਟਾਫ ਦੇ ਹਿਸਾਬ ਨਾਲ ਲੁਧਿਆਣਾ ਵਿਚ ਮੁਲਾਜ਼ਮਾਂ ਦੀ ਗਿਣਤੀ ਕਾਫੀ…
