06
Mar
ਮੋਗਾ/ਕਪੂਰਥਲਾ- ਮੋਗਾ ਦੇ ਬਾਘਾ ਪੁਰਾਣਾ ਵਿਖੇ ਕਤਲ ਕੀਤੇ ਗਏ ਸਰਪੰਚ ਹਰਪਿੰਦਰ ਸਿੰਘ ਉਰਫ਼ ਹੈੱਪੀ ਦੇ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ 'ਤੇ ਬਹੁਤ ਹੀ ਸੰਗੀਨ ਦੋਸ਼ ਲਗਾਏ ਹਨ। ਸੁਖਪਾਲ ਖਹਿਰਾ ਵੱਲੋਂ ਸਾਂਝੀ ਕੀਤੀ ਗਈ ਵੀਡੀਓ 'ਚ ਵਿਖਾਈ ਦੇ ਰਹੀ ਔਰਤ ਨੇ ਵਿਧਾਇਕ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਹੈੱਪੀ ਸਰਪੰਚ ਦੇ ਕਤਲ ਅਤੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਇਲਜ਼ਾਮ ਲਗਾਏ ਹਨ।ਇਸ ਮਾਮਲੇ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਦੇ…
