01
Nov
ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ 4 ਨਵੰਬਰ ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ’ਚ ਦੁਨੀਆ ਭਰ ਤੋਂ ਸੰਗਤਾਂ ਸ਼ਾਮਲ ਹੁੰਦੀਆਂ ਹਨ ਪਰ ਉਸ ਦਿਨ ਸੁਲਤਾਨਪੁਰ ਲੋਧੀ ਬਲਾਕ ਦੇ ਸਕੂਲਾਂ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਦਫ਼ਤਰਾਂ ’ਚ ਛੁੱਟੀ ਨਾ ਹੋਣ ਕਾਰਨ ਬੱਚੇ ਅਤੇ ਮੁਲਾਜ਼ਮ ਇਸ ਮਹਾਨ ਨਗਰ ਕੀਰਤਨ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਣਗੇ। ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ’ਚ ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਮਾ. ਸੁਖਦੇਵ ਸਿੰਘ ਬੂਲਪੁਰ, ਡੀ. ਟੀ. ਐੱਫ.…
