16
Jun
ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਵਿਚ ਨਿਹੰਗ ਸਿੰਘ ਬਾਣੇ ਵਿਚ ਇਕ ਵਿਅਕਤੀ ਵੱਲੋਂ ਇਕ ਨੌਜਵਾਨ ਦੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ। ਤਲਵਾਰ ਨਾਲ ਹਮਲਾ ਕਰਨ ਕਾਰਣ ਨੌਜਵਾਨ ਦੇ ਦੋਵੇਂ ਹੱਥ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਉਸ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਤੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ, ਉਧਰ ਮੰਡੀ ਗੋਬਿੰਦਗੜ੍ਹ ਪੁਲਸ ਵੱਲੋਂ ਹਰਕਤ ਵਿਚ ਆਉਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਹ ਨਿਹੰਗ ਸਿੰਘ ਸ਼ਹਿਰ ਦੇ ਨੌਜਵਾਨਾਂ 'ਤੇ ਨਸ਼ਾ ਕਰਨ ਦੇ ਦੋਸ਼ ਲਗਾ ਕੇ ਪਹਿਲਾਂ ਵੀ…
