19
May
ਅੰਮ੍ਰਿਤਸਰ- ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ 'ਤੇ ਬਣਾਈ ਗਈ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾ ਕੇ 'ਬੰਦਾ ਸਿੰਘ ਬਹਾਦਰ ਦੀ ਕਹਾਣੀ' 'ਤੇ ਇੱਕ ਵੀਡੀਓ ਬਣਾਈ ਅਤੇ ਕਈ ਵਿਵਾਦਿਤ ਬਿਆਨ ਦਿੱਤੇ ਜਿਸ ਕਾਰਨ ਵੱਡਾ ਵਿਵਾਦ ਖੜ੍ਹਾ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ) ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ…
