09
Jun
ਕਪੂਰਥਲਾ : ਪਿੰਡ ਲੱਖਣ ਕਲਾਂ ਵਿਖੇ ਸਰਪੰਚੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕੁਝ ਵਿਅਕਤੀਆਂ ਵਲੋਂ ਮਹਿਲਾ ਸਰਪੰਚ ਦੇ ਲੜਕੇ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਲੜਕਾ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ। ਐਮਰਜੈਂਸੀ ਵਾਰਡ ਵਿਚ ਜ਼ੇਰੇ ਇਲਾਜ ਪਵਿੱਤਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਲੱਖਣ ਕਲਾਂ ਪੱਤੀ ਖ਼ਿਜਰਪੁਰ ਨੇ ਦੱਸਿਆ ਕਿ ਉਸਦੀ ਮਾਤਾ ਤਜਿੰਦਰ ਕੌਰ ਜੋ ਕਿ ਪਿੰਡ ਦੀ ਮੌਜੂਦਾ ਸਰਪੰਚ ਹੈ ਤੇ ਉਸਦੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਚੋਣਾਂ ਦੀ ਪੁਰਾਣੀ ਰੰਜਿਸ਼ ਕਾਰਨ ਉਸਨੂੰ ਧੋਖੇ ਨਾਲ ਅਕੈਡਮੀ ਵਿਖੇ ਸੱਦਿਆ ਜਦੋਂ ਉਹ ਉੱਥੇ ਮੌਕੇ 'ਤੇ ਪਹੁੰਚਿਆਂ…