03
Mar
ਐੱਸ.ਏ.ਐੱਸ. ਨਗਰ, 03 ਮਾਰਚ 2025 (ਗੁਰਪ੍ਰੀਤ ਸਿੰਘ): ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ, ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਗਏ, ਜਿਸ ਦੌਰਾਨ ਮਾਹਰ ਡਾਕਟਰਾਂ ਵਲੋਂ ਲੋਕਾਂ ਨੂੰ ਕੰਨਾਂ ਦੀ ਸਾਂਭ-ਸੰਭਾਲ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਸਥਾਨਕ ਸਿਵਲ ਹਸਪਤਾਲ ਵਿਚ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਕੰਨ ਸਾਡੇ ਸਰੀਰ ਦਾ ਬਹੁਤ ਅਹਿਮ ਅੰਗ ਹਨ, ਜਿਨ੍ਹਾਂ ਦੀ ਦੇਖਭਾਲ ਬਹੁਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੰਗੀ ਸੁਣਨ ਸ਼ਕਤੀ ਆਪਣੇ ਆਪ ਵਿਚ ਤਾਕਤ ਹੈ, ਜੋ ਵਿਅਕਤੀ ਦੀ ਤੰਦਰੁਸਤੀ ਵਾਸਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਵਿਸ਼ਾ ਹੈ…