07
Sep
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਪੈ ਰਹੇ ਮੀਂਹ ਅਤੇ ਹੜ੍ਹਾਂ ਵਿਚਾਲੇ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 9 ਸਤੰਬਰ ਨੂੰ ਪੰਜਾਬ ਵਿਚ ਸਰਕਾਰੀ ਸਕੂਲ ਆਮ ਵਾਂਗ ਖੁੱਲ੍ਹਣਗੇ।ਉਥੇ ਹੀ 8 ਸਤੰਬਰ ਨੂੰ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲ ਬੰਦ ਰਹਿਣਗੇ ਪਰ ਸਟਾਫ਼ ਸਕੂਲਾਂ ਵਿਚ ਮੌਜੂਦ ਰਹੇਗਾ। ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਤ ਜ਼ਿਲ੍ਹੇ ਦੇ ਡਿਪਟੀ…
