08
Jul
ਚੰਡੀਗੜ੍ਹ, 8 ਜੁਲਾਈ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੇ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (DFSCs) ਨੂੰ ਨਿਰਦੇਸ਼ ਦਿੱਤੇ ਹਨ ਕਿ ਈ-ਕੇਵਾਈਸੀ (e-KYC) ਦੀ ਪ੍ਰਕਿਰਿਆ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਰਾਸ਼ਨ ਦੀ ਲਗਾਤਾਰ ਸਪਲਾਈ ਸੁਨਿਸ਼ਚਿਤ ਰਹੇ। ਉਨ੍ਹਾਂ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ‘ਚੋਂ 1.25 ਕਰੋੜ ਦੀ ਕੇਵਾਈਸੀ ਪਹਿਲਾਂ ਹੀ ਹੋ ਚੁੱਕੀ ਹੈ, ਪਰ ਕਈ ਲਾਭਪਾਤਰੀ ਅਜੇ ਵੀ ਬਾਕੀ ਹਨ। ਮੰਤਰੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਡਿਪੂ ਹੋਲਡਰ ਲਾਪਰਵਾਹੀ ਕਰ ਰਹੇ ਹਨ, ਉਨ੍ਹਾਂ ਦੀ ਪਛਾਣ ਕਰਕੇ ਰਾਸ਼ਨ ਡਿਪੂ ਰੱਦ ਕੀਤੇ ਜਾਣਗੇ।…