25
Apr
ਸੁਲਤਾਨਪੁਰ ਲੋਧੀ : ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਸ਼ੁੱਕਰਵਾਰ ਦੁਪਹਿਰ ਸਮੇਂ ਉਸ ਵੇਲੇ ਭਾਜੜਾਂ ਪੈ ਗਈਆਂ, ਜਦੋਂ ਹਸਪਤਾਲ ਦੇ ਬਾਹਰ ਬਣੇ ਸਵਰਗੀ ਗੁਰਮੇਲ ਸਿੰਘ ਚੀਮਾ ਪਾਰਕ ਦੇ ਨਾਲ ਲੱਗਦੇ ਆਕਸੀਜਨ ਪਲਾਂਟ ਅਤੇ ਜਨਰੇਟਰ ਦੇ ਬਿਲਕੁਲ ਨਜ਼ਦੀਕ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਮਿੰਟਾਂ ’ਚ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਨਜ਼ਦੀਕੀ ਐਮਰਜੈਂਸੀ ਵਾਰਡ ’ਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਅੱਗ ਲੱਗਣ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਦੱਸਿਆ ਕਿ ਦੁਪਹਿਰ ਕਰੀਬ 2 ਵਜੇ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੇ ਆਕਸੀਜਨ ਪਲਾਂਟ ਕੋਲ ਉੱਠਦੀਆਂ ਅੱਗ…
