26
Apr
ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਰਿਸ਼ਤੇ ਕਾਫ਼ੀ ਤਣਾਅਪੂਰਨ ਦੌਰ 'ਚੋਂ ਲੰਘ ਰਹੇ ਹਨ। ਇਸ ਦੌਰਾਨ ਦੋਵਾਂ ਦੇਸ਼ਾਂ ਵੱਲੋਂ ਇਕ-ਦੂਜੇ ਖ਼ਿਲਾਫ਼ ਸਖ਼ਤ ਕਾਰਵਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਭਾਰਤ ਵੱਲੋਂ ਸਿੰਧੂ ਜਲ ਸੰਧੀ ਰੱਦ ਕੀਤੇ ਜਾਣ ਮਗਰੋਂ ਪਾਕਿਸਤਾਨ ਨੇ ਵੀ ਭਾਰਤ ਲਈ ਆਪਣਾ ਏਅਰਸਪੇਸ ਬੰਦ ਕਰ ਦਿੱਤਾ ਸੀ, ਜਿਸ ਮਗਰੋਂ ਹੁਣ ਭਾਰਤ ਆਉਣ-ਜਾਣ ਵਾਲੀਆਂ ਫਲਾਈਟਾਂ ਪਾਕਿਸਤਾਨ ਉੱਪਰੋਂ ਨਹੀਂ ਲੰਘਣਗੀਆਂ। ਇਸ ਮਾਮਲੇ 'ਚ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਫਲਾਈਟ ਕੰਪਨੀਆਂ ਨੂੰ ਨਵੇਂ ਨਿਰਦੇਸ਼ ਜਾਰੀ ਕਰ ਕੇ ਕਿਹਾ ਹੈ ਕਿ ਹੁਣ ਪਾਕਿਸਤਾਨ ਦਾ ਏਅਰਸਪੇਸ ਬੰਦ ਹੋਣ ਕਾਰਨ ਜਹਾਜ਼ਾਂ ਨੂੰ ਲੰਬੀ ਦੂਰੀ ਤੈਅ ਕਰ ਕੇ ਜਾਣਾ…