21
Aug
ਰਾਜੀਵ ਸ਼ਰਮਾ :- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ (PTI) ਮੁਖੀ ਇਮਰਾਨ ਖ਼ਾਨ ਨੂੰ ਇਸਲਾਮਾਬਾਦ ਦੇ ਸ਼ਿਫ਼ਾ ਇੰਟਰਨੈਸ਼ਨਲ ਹਸਪਤਾਲ ਵਿੱਚ ਮੈਡੀਕਲ ਜਾਂਚ ਤੋਂ ਬਾਅਦ ਮੁੜ ਸਖ਼ਤ ਸੁਰੱਖਿਆ ਹੇਠ ਅਦਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਜੇਲ੍ਹ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਬੇਹੱਦ ਸਖ਼ਤ ਸੁਰੱਖਿਆ ਘੇਰੇ ਵਿੱਚ ਵਾਪਸ ਜੇਲ੍ਹ ਲਿਆਂਦਾ ਗਿਆ ਅਤੇ ਉਨ੍ਹਾਂ ਦੇ ਸੈੱਲ (ਕੋਠੜੀ) ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਵੇਰਵਿਆਂ ਅਨੁਸਾਰ, ਇਮਰਾਨ ਖ਼ਾਨ ਨੂੰ ਅੱਧੀ ਰਾਤ ਦੇ ਕਰੀਬ ਮੈਡੀਕਲ ਚੈੱਕਅਪ ਲਈ ਅਦਿਆਲਾ ਜੇਲ੍ਹ ਤੋਂ ਸ਼ਿਫ਼ਾ ਹਸਪਤਾਲ ਲਿਜਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 6 ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਨੇ…
