01
Apr
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਇਸ ਸਾਂਝੇ ਆਪ੍ਰੇਸ਼ਨ ਵਿੱਚ ਸੋਮਵਾਰ ਰਾਤ ਨੂੰ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਨ ਵਿੱਚ BSF ਨੂੰ ਸਫਲਤਾ ਮਿਲੀ। ਇਹ ਨਾਗਰਿਕ ਪਾਕਿਸਤਾਨ ਤੋਂ ਭਾਰਤੀ ਸਰਹੱਦ ਪਾਰ ਕਰਕੇ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਹਮਜ਼ਾ ਪੁੱਤਰ ਆਬਿਦ ਹੁਸੈਨ, ਵਾਸੀ ਪਿੰਡ ਮੋਜ਼ਾ ਸਰਦਾਰਗੜ੍ਹ ਜ਼ਿਲ੍ਹਾ ਰਹੀਮ ਯਾਰ ਖਾਨ ਪਾਕਿਸਤਾਨ ਵਜੋਂ ਹੋਈ ਹੈ। ਮੁਹੰਮਦ ਨੂੰ ਬੀਤੀ ਰਾਤ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਬਾਰਡਰ ਆਊਟ ਪੋਸਟ (BOP) ਭਰੋਪਾਲ…
