05
Mar
ਚੰਡੀਗੜ੍ਹ 5 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਬਲਾਕ ਕੁਰੜਾ (ਐਸ.ਏ.ਐਸ. ਨਗਰ) ਵਿੱਚ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ਨੂੰ ਵੀ ਸਹਿ-ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ…
