31
Aug
ਚੰਡੀਗੜ੍ਹ, 31 ਅਗਸਤ (ਗੁਰਪ੍ਰੀਤ ਸਿੰਘ) : ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ 'ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ASAP ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਉਸ ਦੇ ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ…
