18
Apr
ਨੈਸ਼ਨਲ ਟਾਈਮਜ਼ ਬਿਊਰੋ :- ਅਜਨਾਲਾ ਪੁਲਿਸ ਸਟੇਸ਼ਨ 'ਤੇ ਫਰਵਰੀ 2023 ਵਿੱਚ ਹੋਏ ਹਮਲੇ ਦੇ ਮਾਮਲੇ ਵਿੱਚ ਦਰਜ ਕੀਤੀ ਗਈ 39 ਨੰਬਰ ਐਫਆਈਆਰ ਤਹਿਤ ਪੁਲਿਸ ਨੇ ਹੁਣ ਤੱਕ 40 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਪੱਪਲਪ੍ਰੀਤ ਸਿੰਘ ਨੂੰ ਅੱਜ ਰਿਮਾਂਡ ਖਤਮ ਹੋਣ 'ਤੇ ਮੁੜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਪੁਲਿਸ ਦੇ ਵਧੂ ਰਿਮਾਂਡ ਦੀ ਮੰਗ ਨੂੰ ਰੱਦ ਕਰਦਿਆਂ ਪੱਪਲਪ੍ਰੀਤ ਸਿੰਘ ਨੂੰ 1 ਮਈ ਤੱਕ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਜਾਰੀ ਕਰ ਦਿੱਤੇ। ਅਹੁਦੇਦਾਰਾਂ ਦੇ ਅਨੁਸਾਰ, ਪੱਪਲਪ੍ਰੀਤ ਸਿੰਘ ਤੋਂ ਪੁਲਿਸ ਨੂੰ ਕੋਈ ਵੀ ਵੱਡੀ ਬਰਾਮਦਗੀ ਨਹੀਂ ਹੋਈ। ਵਕੀਲ ਰਿਤੂ ਰਾਜ ਨੇ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ…