10
Mar
ਨੈਸ਼ਨਲ ਟਾਈਮਜ਼ ਬਿਊਰੋ :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮ ਵਿਚ ਬਣੇ ਹੋਏ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਜੋ ਫ਼ੈਸਲਾ ਸਿੰਘ ਸਾਹਿਬਾਨ ਦੀ ਨਿਯੁਕਤੀ ਦਾ ਲਿਆ ਸੀ ਤੇ ਜਿਸ ਤਰ੍ਹਾਂ ਨਾਲ ਟਕਰਾਅ ਤੋਂ ਬਚਣ ਲਈ ਸਿੰਘ ਸਾਹਿਬ ਨੇ ਅੰਮ੍ਰਿਤ ਵੇਲੇ ਨੂੰ ਚੁਣਦੇ ਹੋਏ ਕੌਮ ਨੂੰ ਇਕਮੁੱਠ ਹੋਣ ਦਾ ਸੰਦੇਸ਼ ਦਿੱਤਾ ਹੈ,…