26
Sep
ਨੈਸ਼ਨਲ ਟਾਈਮਜ਼ ਬਿਊਰੋ :- ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮ ਸ਼੍ਰੀ ਪਰਗਟ ਸਿੰਘ ਨੇ ਅਮਰੀਕਾ ਵੱਲੋਂ 73 ਸਾਲਾ ਹਰਜੀਤ ਕੌਰ ਨੂੰ ਜ਼ਬਰਦਸਤੀ ਦੇਸ਼ ਨਿਕਾਲਾ ਦੇਣ ਦੀ ਘਟਨਾ ਨੂੰ ਸ਼ਰਮਨਾਕ ਅਤੇ ਅਣਮਨੁੱਖੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 30 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੀ ਇੱਕ ਬਜ਼ੁਰਗ ਔਰਤ ਨੂੰ ਬੇੜੀਆਂ ਪਾ ਕੇ ਭਾਰਤ ਭੇਜਣਾ ਮਨੁੱਖੀ ਅਧਿਕਾਰਾਂ ਦੀ ਸਪਸ਼ਟ ਉਲੰਘਣਾ ਹੈ। ਪਰਗਟ ਸਿੰਘ ਨੇ ਕਿਹਾ ਕਿ ਇਹ ਘਟਨਾ ਸਿਰਫ਼ ਹਰਜੀਤ ਕੌਰ ਲਈ ਹੀ ਨਹੀਂ ਸਗੋਂ ਪੂਰੀ ਪੰਜਾਬੀ ਕਮਿਊਨਿਟੀ ਲਈ ਬੇਇੱਜ਼ਤੀ ਵਾਲੀ ਗੱਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਜੀਤ ਕੌਰ ਨੂੰ ICE (ਅਮਰੀਕਨ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ) ਨੇ ਗ੍ਰਿਫ਼ਤਾਰ ਕਰਕੇ ਬੇੜੀਆਂ…
