11
Oct
ਗੁਰਪ੍ਰੀਤ ਸਿੰਘ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਅੱਗੇ ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ। ਪਰਗਟ ਸਿੰਘ ਨੇ ਇਸ ਮੌਕੇ ਪੰਜਾਬ ਦੀ ਏਕਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ…
