24
Apr
ਨਵੀਂ ਦਿੱਲੀ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਈ ਅੱਤਵਾਦੀ ਹਮਲੇ 'ਤੇ ਚਰਚਾ ਲਈ ਕੇਂਦਰ ਸਰਕਾਰ ਨੇ ਸੰਸਦ ਭਵਨ ਵਿਚ ਅੱਜ ਸ਼ਾਮ 6 ਵਜੇ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਰਾਜਨਾਥ ਸਿੰਘ ਬੈਠਕ ਦੀ ਪ੍ਰਧਾਨਗੀ ਕਰਨਗੇ। ਦੱਸ ਦੇਈਏ ਕਿ ਇਸ ਅੱਤਵਾਦੀ ਹਮਲੇ ਵਿਚ 28 ਲੋਕ ਮਾਰੇ ਗਏ ਸਨ। ਇਸ ਦੌਰਾਨ ਕੇਂਦਰ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦਿਆਂ ਪਾਕਿਸਤਾਨ ਸਰਕਾਰ ਦੇ ਐਕਸ ਹੈਂਡਲ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਹੈ। ਹਮਲੇ ਤੋਂ ਬਾਅਦ ਭਾਰਤ ਨੇ ਸਰਹੱਦ ਪਾਰ ਅੱਤਵਾਦ ਨੂੰ ਸਮਰਥਨ ਦੇਣ ਲਈ…