28
Feb
ਨਵੀਂ ਦਿੱਲੀ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ 'ਤੇ ਰਿਹਾਅ ਕੀਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਸਪੱਸ਼ਟ ਕੀਤਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾ ਕੇ ਜਨਹਿੱਤ ਪਟੀਸ਼ਨ ਦਾਇਰ ਨਹੀਂ ਕੀਤੀ ਜਾ ਸਕਦੀ। ਜੇਕਰ ਕਿਸੇ ਨਿਯਮ ਦੀ ਉਲੰਘਣਾ ਨਹੀਂ ਕੀਤੀ ਗਈ ਹੈ ਤਾਂ ਉਸ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਦਾਇਰ ਕੀਤੀ ਸੀ। ਪਟੀਸ਼ਨ 'ਚ ਰਾਮ ਰਹੀਮ ਨੂੰ 2022 ਤੋਂ ਹੁਣ ਤੱਕ ਵਾਰ-ਵਾਰ ਜੇਲ੍ਹ ਤੋਂ ਬਾਹਰ ਆਉਣ ਦੀ ਮਨਜ਼ੂਰੀ ਦਿੱਤੇ ਜਾਣ ਦਾ ਵਿਰੋਧ ਕੀਤਾ…
