13
Oct
ਗੁਰਪ੍ਰੀਤ ਸਿੰਘ :- ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਜਲਦ ਹੀ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼, ਐੱਸਡੀਐੱਮਜ਼ ਅਤੇ ਡੀਐੱਸਪੀਜ਼ ਨਾਲ ਵੀ ਮੀਟਿੰਗ ਕਰਨਗੇ। ਮੰਗਲਵਾਰ ਸਵੇਰੇ ਹੋਏ ਇਸ ਹਮਲੇ ਵਿੱਚ ਝੋਟਾ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਦੋ ਵਿਅਕਤੀ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ, ਹਮਲੇ ਤੋਂ ਪਹਿਲਾਂ ਝੋਟਾ ਫੇਸਬੁੱਕ ’ਤੇ ਲਾਈਵ ਸਨ ਅਤੇ ਇੱਕ ਮੈਡੀਕਲ ਸਟੋਰ ਦੇ ਮਾਲਕ ਨਾਲ ਨਸ਼ਿਆਂ ਦੇ ਮੁੱਦੇ ’ਤੇ ਬਹਿਸ ਕਰ ਰਹੇ ਸਨ। ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ ਅਤੇ…
