13
Apr
ਹਵਾਈ ਅੱਡੇ 'ਤੇ ਅਕਸਰ ਹੀ ਯਾਤਰੀਆਂ ਤੋਂ ਕੁਝ ਅਜਿਹੀਆਂ ਚੀਜ਼ਾਂ ਬਰਾਮਦ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ। ਜ਼ਿਆਦਾਤਰ ਲੋਕ ਨਾਜਾਇਜ਼ ਢੰਗ ਨਾਲ ਸੋਨਾ ਲਿਆਉਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਉਹ ਹੈਰਾਨੀਜਨਕ ਢੰਗ ਨਾਲ ਲੁਕਾ ਕੇ ਲਿਆਉਂਦੇ ਹਨ। ਅਜਿਹਾ ਹੀ ਇਕ ਮਾਮਲਾ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਸਾਹਮਣੇ ਆਇਆ ਹੈ, ਜਿੱਥੇ ਇਕ ਯਾਤਰੀ ਕੋਲੋਂ 6.3 ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ, ਜੋ ਕਿ ਉਸ ਨੇ ਆਪਣੇ ਬੂਟਾਂ 'ਚ ਲੁਕੋਇਆ ਹੋਇਆ ਸੀ। ਇਸ ਮਗਰੋਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਉਕਤ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸੋਨੇ…