10
Feb
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ (AAP) ਦੇ ਆਗੂ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਵਿਰੁੱਧ ਦਰਜ ਐਫ.ਆਈ.ਆਰ. ਅਤੇ ਉਸ ਤੋਂ ਬਾਅਦ ਜਾਰੀ ਕੀਤੇ ਗਏ ਸੰਮਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਪਠਾਨਮਾਜਰਾ 'ਤੇ ਆਪਣੇ ਚੋਣ ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲੱਗੇ ਸਨ। ਹਰਮੀਤ ਸਿੰਘ ਪਠਾਨਮਾਜਰਾ ਨੇ ਸਨੌਰ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਵਜੋਂ ਚੋਣ ਲੜੀ ਸੀ। ਉਸ ਸਮੇਂ ਹਲਕੇ ਦੇ ਰਿਟਰਨਿੰਗ ਅਫ਼ਸਰ ਨੇ ਦੋਸ਼ ਲਾਇਆ ਸੀ ਕਿ ਪਠਾਨਮਾਜਰਾ ਨੇ ਨਾਮਜ਼ਦਗੀ ਪੱਤਰਾਂ ਨਾਲ ਦਿੱਤੇ ਫਾਰਮ-26 ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਭਰੀ ਹੈ। ਇਸ ਸ਼ਿਕਾਇਤ ਦੇ ਆਧਾਰ 'ਤੇ 10 ਫਰਵਰੀ, 2022 ਨੂੰ ਪਟਿਆਲਾ ਦੇ…
