18
Mar
ਗੁਰਪ੍ਰੀਤ ਸਿੰਘ :- ਵਿਦਿਆਰਥੀਆਂ ਵੱਲੋਂ ਬੁੱਧਵਾਰ ਦੀ ਸਵੇਰ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਗੇਟ ਬੰਦ ਹੋਰ ਹੋਣ ਕਰਕੇ ਵੱਡੀ ਗਿਣਤੀ ਮੁਲਾਜ਼ਮ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਸਟੂਡੈਂਟ ਆਰਗਨਾਈਜੇਸ਼ਨ ਆਫ ਇੰਡੀਆ ਦੇ ਬੈਨਰ ਹੇਠ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਆਗੂਆਂ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਅੰਦਰ ਕਰੀਬ 10 ਤੋਂ ਵੱਧ ਕੰਟੀਨਾਂ ਹਨ। ਇਹਨਾਂ ਵਿੱਚੋਂ ਤਿੰਨ ਕੰਟੀਨਾਂ ਬੰਦ ਹਨ ਅਤੇ ਜਿਹੜੀਆਂ ਕੰਟੀਨਾਂ ਖੁੱਲੀਆਂ ਹਨ ਉਹਨਾਂ ਤੇ ਬਿਨਾਂ ਕਿਸੇ ਅਗਾਉ ਸੂਚਨਾ ਤੋਂ ਹਰ ਵਸਤੂ ਦਾ ਮੁੱਲ ਵਧਾ ਦਿੱਤਾ ਗਿਆ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਇਹ…
