11
Oct
ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਸੂ ਦੇ ਪਹਿਲੇ ਨਰਾਤੇ ਮੌਕੇ ਪਟਿਆਲਾ ਸਥਿਤ ਪ੍ਰਸਿੱਧ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਮੰਦਰ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਆਪ ਆਗੂਆਂ ਨਾਲ ਹਵਨ-ਪੂਜਾ ਕੀਤੀ ਅਤੇ ਮਾਤਾ ਰਾਣੀ ਅੱਗੇ ਅਰਦਾਸ ਕੀਤੀ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੇਸ਼…
