09
Sep
ਨੈਸ਼ਨਲ ਟਾਈਮਜ਼ ਬਿਊਰੋ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਸੋਮਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲੰਗਰ ਹਾਲ ਵਿੱਚ ਆਰਡੀਐਕਸ ਮੌਜੂਦ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਸੋਮਵਾਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮੇਲ 'ਤੇ ਇੱਕ ਈਮੇਲ ਭੇਜੀ ਗਈ ਸੀ। ਜਿਸ 'ਚ ਕਿਹਾ ਗਿਆ ਸੀ ਕਿ ਤੁਹਾਡੇ ਗੁਰਦੁਆਰੇ ਦੇ ਲੰਗਰ ਹਾਲ ਵਿੱਚ ਚਾਰ ਆਰਡੀਐਕਸ ਆਧਾਰਿਤ ਐਲਈਡੀਐਸ ਮੌਜੂਦ ਹਨ। ਇਸ ਮੇਲ ਦੇ ਮਿਲਣ ਨਾਲ…
