28
Dec
ਜਲੰਧਰ : ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ। ਕੜਾਕੇ ਦੀ ਠੰਡ ਦੌਰਾਨ ਪੈ ਰਹੀ ਸੰਘਣੀ ਧੁੰਦ ਨੇ ਸੜਕਾਂ ਨੂੰ ਚਿੱਟੀ ਚਾਦਰ ਨਾਲ ਢੱਕ ਦਿੱਤਾ ਹੈ। ਸੰਘਣੀ ਧੁੰਦ ਕਾਰਨ ਅੱਜ ਸਵੇਰੇ ਜਲੰਧਰ ਵਿਚ ਇਕ ਹੋਰ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਸਵੇਰੇ ਜਲੰਧਰ ਦੇ ਪਟੇਲ ਚੌਕ ਨੇੜੇ ਇੱਕ ਸਾਮਾਨ ਨਾਲ ਭਰਿਆ ਹੋਇਆ ਇਕ ਟਰੱਕ ਬੇਕਾਬੂ ਹੋ ਗਿਆ ਅਤੇ ਫੁੱਟਪਾਥ 'ਤੇ ਜਾ ਕੇ ਪਲਟ ਗਿਆ। ਪਟੇਲ ਚੌਕ ਵਿਖੇ ਵਾਪਰੇ ਇਸ ਹਾਦਸੇ ਕਾਰਨ ਸੜਕ 'ਤੇ ਵੱਡੀ ਗਿਣਤੀ ਵਿਚ ਵਾਹਨਾਂ ਦੀਆਂ ਲਾਈਨਾਂ ਲੱਗ ਗਈਆਂ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ…
