person

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ ‘ਚ ਨਿਕਲੀ ਲਾਟਰੀ, ਬਣਿਆ ਲਖਪਤੀ

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ ‘ਚ ਨਿਕਲੀ ਲਾਟਰੀ, ਬਣਿਆ ਲਖਪਤੀ

ਫਾਜ਼ਿਲਕਾ- ਫਾਜ਼ਿਲਕਾ ਦੀ ਰੂਪ ਚੰਦ ਲਾਟਰੀ ਦੀ ਦੁਕਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਵਾਰ ਕਿਸਮਤ ਨੇ ਫਾਜ਼ਿਲਕਾ ਤੋਂ ਲਗਭਗ 700 ਕਿਲੋਮੀਟਰ ਦੂਰ ਉੱਤਰਾਖੰਡ ਦੇ ਕਾਸ਼ੀਪੁਰ ਵਿੱਚ ਦਸਤਕ ਦਿੱਤੀ ਹੈ। ਪੰਜਾਬ ਰਾਜ ਡੀਅਰ ਮਹੀਨਾਵਾਰ ਲਾਟਰੀ ਦੇ ਨਤੀਜਿਆਂ ਵਿੱਚ ਦੂਜਾ ਇਨਾਮ 3 ਲੱਖ ਰੁਪਏ, ਕਾਸ਼ੀਪੁਰ ਦੇ ਨਿਵਾਸੀ ਬਲਬੀਰ ਸਿੰਘ ਦੇ ਨਾਮ ਰਿਹਾ। ਲਾਟਰੀ ਦੁਕਾਨ ਦੇ ਸੰਚਾਲਕ ਬੌਬੀ ਬਾਵੇਜਾ ਨੇ ਦੱਸਿਆ ਕਿ ਜੇਤੂ ਬਲਬੀਰ ਸਿੰਘ ਨੇ ਫੋਨ ਰਾਹੀਂ ਟਿਕਟ ਨਹੀਂ ਮੰਗਵਾਈ ਸੀ, ਸਗੋਂ ਉਹ ਖੁਦ ਉੱਤਰਾਖੰਡ ਤੋਂ ਫਾਜ਼ਿਲਕਾ ਆ ਕੇ ਦੁਕਾਨ ਤੋਂ ਟਿਕਟ ਖਰੀਦ ਕੇ ਲੈ ਗਿਆ ਸੀ। ਜਦੋਂ ਡਰਾਅ ਦਾ ਐਲਾਨ ਹੋਇਆ ਅਤੇ ਟਿਕਟ ਨੰਬਰ ਮਿਲਿਆ, ਤਾਂ ਦੁਕਾਨਦਾਰ ਨੇ ਉਸ ਨੂੰ…
Read More
11 ਲੱਖ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ ‘ਤੇ ਪਰਚਾ ਦਰਜ

11 ਲੱਖ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ ‘ਤੇ ਪਰਚਾ ਦਰਜ

ਜਲਾਲਾਬਾਦ : ਥਾਣਾ ਵੈਰੋਕੇ ਪੁਲਸ ਨੇ 11 ਲੱਖ 51 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਵਿਦੇਸ਼ ਭੱਜਣ ਵਾਲੇ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਵਪ੍ਰੀਤ ਸਿੰਘ ਪੱਤਰ ਗੁਰਮੇਲ ਸਿੰਘ ਵਾਸੀ ਪਿੰਡ ਰੋੜ ਵਾਲਾ ਉਰਫ਼ ਤਾਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ 'ਚ ਉਸ ਨੇ ਕਿਹਾ ਸੀ ਕਿ ਜਸਦੀਸ਼ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਨੇੜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਸਮਾਲਸਰ ਮੋਗਾ ਉਸ ਨਾਲ ਠੱਗੀ ਮਾਰਨ ਦੀ ਨੀਅਤ ਨਾਲ 11 ਲੱਖ 51 ਹਜ਼ਾਰ ਰੁਪਏ ਲੈ ਕੇ ਵਿਦੇਸ਼ ਭੱਜ ਗਿਆ। ਜਿਸ ਦੀ ਪੜਤਾਲ ਉਪਰੰਤ ਕਪਤਾਨ ਪੁਲਸ ਫਾਜ਼ਿਲਕਾ ਵੱਲੋਂ ਉਕਤ ਵਿਅਕਤੀ ਖ਼ਿਲਾਫ਼…
Read More
ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ ‘ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ

ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਘਰ ‘ਚ ਹੀ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ

ਬਟਾਲਾ - ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ 'ਚ ਅੱਜ ਦਿਨ-ਦਿਹਾੜੇ 50 ਸਾਲਾਂ ਕੁਲਵੰਤ ਸਿੰਘ ਵਿਅਕਤੀ ਦਾ ਕਤਲ ਕੀਤਾ ਗਿਆ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਕੁਲਵੰਤ ਸਿੰਘ ਦੇ ਘਰ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉੱਥੇ ਹੀ ਮ੍ਰਿਤਕ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਮੁਤਾਬਕ ਵਾਰਦਾਤ ਦੌਰਾਨ ਕੁਲਵੰਤ ਸਿੰਘ ਅਤੇ ਉਸ ਪਤਨੀ ਤੇ ਧੀ ਘਰ 'ਚ ਸਨ। ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 11 ਵਜੇ ਦੋ ਨੌਜਵਾਨ ਉਨ੍ਹਾਂ ਦੇ ਘਰ ਆਏ ਅਤੇ ਅੰਦਰ ਵੜਦੇ ਹੀ ਘਰ ਦੇ ਮਾਲਕ ਕੁਲਵੰਤ ਸਿੰਘ 'ਤੇ ਤਾਬੜਤੋੜ ਫਾਇਰ ਕਰਨੀ ਸ਼ੁਰੂ ਕਰ ਦਿੱਤੀ। ਜਿਨ੍ਹਾਂ ਵੱਲੋਂ 'ਚ 5 ਗੋਲੀਆਂ ਚਲਾਈਆਂ ਗਈਆਂ ਅਤੇ ਮੌਕੇ…
Read More

ਪੰਜਾਬ ਦੇ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ 'ਚ 8 ਮਾਰਚ ਨੂੰ ਫੁੱਟਬਾਲ ਟੂਰਨਾਮੈਂਟ ਦੌਰਾਨ 14 ਸਾਲਾ ਗੁਰਸੇਵਕ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਐਨਕਾਊਂਟਰ ਦੌਰਾਨ ਕਰਨ ਸਿੰਘ ਦੇ ਸੱਜੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਤੋਂ ਬਾਅਦ ਉਸਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡੀਐੱਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮਹਿਤਾ ਦੀ ਪੁਲਸ ਟੀਮ ਨੇ ਐਸਐਚਓ ਇੰਸਪੈਕਟਰ ਹਰਪਾਲ ਸਿੰਘ ਦੀ ਅਗਵਾਈ ਹੇਠ ਬੋਜਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ। ਚੈੱਕਿੰਗ ਦੌਰਾਨ ਕਰਨ ਸਿੰਘ ਮੋਟਰਸਾਈਕਲ 'ਤੇ ਆਇਆ ਅਤੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਉਸ ਨੇ ਪੁਲਸ 'ਤੇ ਗੋਲੀ ਚਲਾਈ।…
Read More

ਜਿਹਦੇ ਕਤਲ ਪਿੱਛੇ ਕੱਟੀ 3 ਸਾਲ ਦੀ ਜੇਲ੍ਹ, ਉਹ ਨਿਕਲਿਆ ਜਿਊਂਦਾ

 ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਲਗਭਗ ਸਾਢੇ ਤਿੰਨ ਸਾਲ ਪਹਿਲਾਂ ਇੱਕ ਵਿਅਕਤੀ ਨੂੰ ਰੇਲਗੱਡੀ ਤੋਂ ਸੁੱਟ ਕੇ ਮਾਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਉਸਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਉਹ ਪਿਛਲੇ ਢਾਈ ਸਾਲਾਂ ਤੋਂ ਜੇਲ੍ਹ ਵਿੱਚ ਹੈ। ਹੁਣ ਮ੍ਰਿਤਕ ਵਿਅਕਤੀ, ਜਿਸਦੇ ਕਤਲ ਲਈ ਉਹ ਜੇਲ੍ਹ ਵਿੱਚ ਸੀ, ਘਰ ਵਾਪਸ ਆ ਗਿਆ ਹੈ। ਅਦਾਲਤ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਅਦਾਲਤ ਨੇ ਬੁੱਧਵਾਰ ਨੂੰ ਅੰਡਰਟਰਾਇਲ ਕੈਦੀ ਨਰਿੰਦਰ ਕੁਮਾਰ ਦੂਬੇ (43) ਨੂੰ ਰਿਹਾਅ ਕਰ ਦਿੱਤਾ। ਹੁਣ ਇਸ ਪੂਰੇ ਮਾਮਲੇ ਦੀ ਵੱਡੇ…
Read More

ਪਹਿਲਾਂ ਕੁੱਟਿਆ ਫਿਰ ਟੱਕਰ ਮਾਰ ਨਾਲੇ ‘ਚ ਸੁੱਟਿਆ! Thar ਵਾਲੇ ਦੀ ਬੇਰਹਿਮੀ ਦੀ Video Viral

ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਸੈਕਟਰ-53 ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਥਾਰ ਕਾਰ ਸਵਾਰ ਦੀ ਗੁੰਡਾਗਰਦੀ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਗੁੱਸੇ ਅਤੇ ਡਰੇ ਹੋਏ ਹਨ। ਜਾਣੋ ਕੀ ਹੈ ਪੂਰਾ ਮਾਮਲਾਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੈਕਟਰ-24 ਥਾਣਾ ਖੇਤਰ ਦੇ ਸੈਕਟਰ-53 ਵਿੱਚ ਵਾਪਰੀ ਹੈ। ਸੂਤਰਾਂ ਅਨੁਸਾਰ, ਪਹਿਲਾਂ ਇੱਕ ਨੌਜਵਾਨ ਨੂੰ ਥਾਰ ਕਾਰ ਵਿੱਚ ਸਵਾਰ ਇੱਕ ਵਿਅਕਤੀ ਨੇ ਬੜੀ ਬੇਰਹਿਮੀ ਨਾਲ ਕੁੱਟਿਆ। ਜਿਸ ਕਾਰਨ ਉਕਤ ਨੌਜਵਾਨ ਦੇ ਸਿਰ ਅਤੇ ਗਰਦਨ ਤੋਂ ਖੂਨ ਵਗਦਾ ਸਾਫ਼…
Read More

ਬੀਬੀ ਜਗੀਰ ਕੌਰ ਦੀ ਸ਼ਖ਼ਸ ਨੂੰ ਸਖ਼ਤ ਤਾੜਨਾ! ਨਾਲ ਹੀ ਦਿੱਤੀ ਵੱਡੀ ਚਿਤਾਵਨੀ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰ ਕੇ ਹੋਈ ਗੱਲਬਾਤ ਨੂੰ ਗ਼ਲਤ ਸੰਦਰਭ ’ਚ ਪੇਸ਼ ਕਰਨ ਵਾਲੇ ਸ਼ਖ਼ਸ ਖ਼ਿਲਾਫ਼ ਕਾਨੂੰਨੀ ਰਾਏ ਲੈਣ ਤੋਂ ਬਾਅਦ ਐੱਫ. ਆਈ. ਆਰ. ਦਰਜ ਕਰਵਾਉਣ ਲਈ ਅਗਲੀ ਕਾਰਵਾਈ ਤਿਆਰ ਕਰ ਲਈ ਗਈ ਹੈ। ਜਾਰੀ ਬਿਆਨ ’ਚ ਉਨ੍ਹਾਂ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਰਗਰਮ ਸਿਆਸਤ ਦਾ ਹਿੱਸਾ ਹਨ। ਇਸ ਕਰਕੇ ਉਨ੍ਹਾਂ ਨਾਲ ਰਾਬਤਾ ਕਾਇਮ ਕਰਨ ਲਈ ਉਨ੍ਹਾਂ ਦਾ ਮੋਬਾਇਲ ਨੰਬਰ ਆਮ ਵਰਕਰ ਕੋਲ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ’ਚ ਕਦੇ ਕਿਸੇ ਦਾ ਫੋਨ ਚੁੱਕਣ ਤੋਂ ਗੁਰੇਜ਼ ਨਹੀਂ ਕੀਤਾ, ਉਕਤ ਸ਼ਖ਼ਸ ਵੱਲੋਂ ਉਨ੍ਹਾਂ ਨੂੰ…
Read More

ਪੰਜਾਬ ‘ਚ ਵੱਡੀ ਵਾਰਦਾਤ, ਵਿਅਕਤੀ ‘ਤੇ ਪੈਟਰੋਲ ਪਾ ਕੇ ਲਾਈ ਅੱਗ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੋ ਦੇ ਰਹਿਣ ਵਾਲੇ ਲੱਕੀ ਨਾਮ ਦੇ ਨੌਜਵਾਨ ਨੂੰ ਉਸਦੇ ਇਲਾਕੇ ਦੇ ਹੀ ਵਿਅਕਤੀ ਵੱਲੋਂ ਪੈਟਰੋਲ ਪਾ ਕੇ ਸਾੜਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਸੰਬੰਧੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਪੀੜਤ ਨੌਜਵਾਨ ਲੱਕੀ ਅਤੇ ਉਸਦੀ ਭੈਣ ਪੂਜਾ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਇਸ ਦੁਨੀਆ ਵਿਚ ਨਹੀਂ ਹਨ ਅਤੇ ਉਹ ਬੜੀ ਮੁਸ਼ਕਿਲ ਨਾਲ ਆਪਣਾ ਗੁਜਾਰਾ ਕਰ ਰਹੇ ਹਨ ਪਰ ਇਲਾਕੇ ਦੇ ਹੀ ਇਕ ਨੌਜਵਾਨ ਉਸ ਦੇ ਭਰਾ ਨਾਲ ਵਾਰ-ਵਾਰ ਕੁਟਮਾਰ ਕਰਦਾ ਹੈ…
Read More