03
Mar
ਛੱਤੀਸਗੜ੍ਹ ਸਰਕਾਰ ਨੇ 2025 ਦੇ ਬਜਟ 'ਚ ਆਮ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਨੇ ਪੈਟਰੋਲ ਦੀ ਕੀਮਤ 'ਚ 1 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸੂਬੇ 'ਚ ਵਧਦੀ ਮਹਿੰਗਾਈ ਦਰਮਿਆਨ ਜਨਤਾ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਵਿੱਤ ਮੰਤਰੀ ਓ.ਪੀ. ਚੌਧਰੀ ਨੇ ਸੋਮਵਾਰ ਨੂੰ ਬਜਟ ਪੇਸ਼ ਕਰਦੇ ਹੋਏ ਇਹ ਐਲਾਨ ਕੀਤਾ। ਛੱਤੀਸਗੜ੍ਹ ਬਜਟ 2025 : ਕੀ-ਕੀ ਹੋਏ ਐਲਾਨ ਇਸ ਸਾਲ ਛੱਤੀਸਗੜ੍ਹ ਸਰਕਾਰ ਨੇ 1.65 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ, ਜਿਸ ਵਿਚ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੁਝ ਪ੍ਰਮੁੱਖ ਐਲਾਨ ਇਸ ਪ੍ਰਕਾਰ ਹਨ:-…
