30
Dec
ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਪੀਜੀਆਈ ਦੇ ਕੰਟਰੈਕਟ ਮੁਲਾਜ਼ਮਾਂ ਨੇ 24 ਘੰਟਿਆਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਵੱਲੋਂ ਬਕਾਇਆ ਰਾਸ਼ੀ, ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਯੂਨੀਅਨ ਵੱਲੋਂ ਇਸ ਹੜਤਾਲ ਵਿੱਚ ਸਕਿਊਰਿਟੀ ਗਾਰਡ, ਸਫ਼ਾਈ ਕਰਮਚਾਰੀਆਂ, ਸਮੇਤ ਵੱਖ-ਵੱਖ ਵਿੰਗਾਂ ਦੇ ਕੱਚੇ ਮੁਲਾਜ਼ਮ ਸ਼ਾਮਲ ਹੋਏ ਹਨ। ਜੇਕਰ ਆਉਣ ਵਾਲੇ ਦਿਨਾਂ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ 14 ਜਨਵਰੀ ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਪੀਜੀਆਈ ਦੇ ਠੇਕਾ ਕਰਮਚਾਰੀ ਅੱਜ 24 ਘੰਟੇ ਦੀ ਹੜਤਾਲ 'ਤੇ ਚਲੇ ਗਏ ਹਨ। ਇਸ ਦੌਰਾਨ ਉਹ ਭੁੱਖ ਹੜਤਾਲ 'ਤੇ ਰਹਿਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੰਮ…
