19
Apr
ਜੇਕਰ ਤੁਸੀਂ ਵੀ ਤੀਰਥ ਯਾਤਰਾ 'ਤੇ ਜਾਣ ਲਈ ਔਨਲਾਈਨ ਬੁਕਿੰਗ ਕਰਦੇ ਹੋ ਤਾਂ ਤੁਹਾਡੇ ਲਈ ਵੱਡੀ ਖ਼ਬਰ ਹੈ। ਗ੍ਰਹਿ ਮੰਤਰਾਲਾ ਦੇ ਅਧੀਨ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (I4C) ਨੇ ਦੇਸ਼ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਔਨਲਾਈਨ ਬੁਕਿੰਗ ਧੋਖਾਧੜੀ ਸੰਬੰਧੀ ਇੱਕ ਗੰਭੀਰ ਚਿਤਾਵਨੀ ਜਾਰੀ ਕੀਤੀ ਹੈ। ਮੰਤਰਾਲੇ ਦੇ ਅਨੁਸਾਰ, ਸਾਈਬਰ ਅਪਰਾਧੀ ਜਾਅਲੀ ਵੈੱਬਸਾਈਟਾਂ, ਗੁੰਮਰਾਹਕੁੰਨ ਸੋਸ਼ਲ ਮੀਡੀਆ ਪੇਜਾਂ, ਫੇਸਬੁੱਕ ਪੋਸਟਾਂ ਅਤੇ ਗੂਗਲ ਵਰਗੇ ਸਰਚ ਇੰਜਣਾਂ 'ਤੇ ਭੁਗਤਾਨ ਕੀਤੇ ਇਸ਼ਤਿਹਾਰਾਂ ਰਾਹੀਂ ਮਾਸੂਮ ਲੋਕਾਂ ਨੂੰ ਠੱਗ ਰਹੇ ਹਨ। ਇੰਝ ਹੋ ਰਿਹਾ ਫਰਾਡ ਸਾਈਬਰ ਅਪਰਾਧੀ ਬੇਹੱਦ ਪ੍ਰੋਫੈਸ਼ਨਲ ਲੁੱਕ ਵਾਲੀਆਂ ਨਕਲੀ ਵੈੱਬਸਾਈਟਾਂ ਅਤੇ ਸੋਸ਼ਲ ਮੀਡੀਆ ਪ੍ਰੋਫਾਈਲ ਬਣਾ ਕੇ ਤੀਰਥ…