12
Jun
ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਤ ਦੀ ਵੀ ਜਾਣਕਾਰੀ ਮਿਲੀ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੀ ਪੋਸਟ ਡਿਲੀਟ ਕਰ ਦਿੱਤੀ। ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਮੇਘਾਨੀਨਗਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। …
