04
Apr
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਪੁਲਸ ਨੇ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਲਈ ਪੋਲੈਂਡ ਦੇ ਜਾਅਲੀ ਵੀਜ਼ੇ ਦਾ ਪ੍ਰਬੰਧ ਕਰਨ ਵਾਲੇ ਹਰਿਆਣਾ ਦੇ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਅੱਜ ਦੱਸਿਆ ਕਿ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ (36) ਹੋਈ ਹੈ, ਜੋ 2021 ਦੇ ਵੀਜ਼ਾ ਧੋਖਾਧੜੀ ਦੇ ਮਾਮਲੇ ’ਚ ਲੋੜੀਂਦਾ ਸੀ। ਅਧਿਕਾਰੀ ਮੁਤਾਬਕ ਇਸ ਮਾਮਲੇ ’ਚ 2021 ’ਚ ਫੜੇ ਗਏ ਏਜੰਟ ਕੁਲਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਉਹ ਫ਼ਰਾਰ ਸੀ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦਾ ਵਸਨੀਕ ਗਗਨਦੀਪ ਦਿੱਲੀ ਹਵਾਈ ਅੱਡੇ ’ਤੇ ਵੀਜ਼ਾ ਧੋਖਾਧੜੀ ਦੇ ਦੋ ਮਾਮਲਿਆਂ ’ਚ ਸ਼ਾਮਲ ਸੀ। ਏਸੀਪੀ (ਆਈਜੀਆਈ ਹਵਾਈ ਅੱਡਾ) ਊਸ਼ਾ ਰਾਗਨਾਨੀ ਨੇ ਦੱਸਿਆ, ‘‘6 ਸਤੰਬਰ…