23
Oct
ਨੈਸ਼ਨਲ ਟਾਈਮਜ਼ ਬਿਊਰੋ :- ਰਾਸ਼ਟਰੀ ਰਾਜਧਾਨੀ ਦੇ ਰੋਹਿਣੀ ਖੇਤਰ 'ਚ ਦਿੱਲੀ ਪੁਲਸ ਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ 'ਚ ਚਾਰ ਲੋੜੀਂਦੇ ਅਪਰਾਧੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਇਹ ਅਪਰਾਧੀ ਬਿਹਾਰ 'ਚ ਕਈ ਕਤਲ ਮਾਮਲਿਆਂ 'ਚ ਕਥਿਤ ਤੌਰ 'ਤੇ ਸ਼ਾਮਲ ਸਨ। ਇੱਕ ਸੀਨੀਅਰ ਪੁਲਸ ਅਧਿਕਾਰੀ ਦੇ ਅਨੁਸਾਰ ਦੋਸ਼ੀ ਕਈ ਦਿਨਾਂ ਤੋਂ ਦਿੱਲੀ ਵਿੱਚ ਲੁਕੇ ਹੋਏ ਸਨ। ਸਾਂਝੀ ਟੀਮ ਨੇ ਮੰਗਲਵਾਰ ਅਤੇ ਬੁੱਧਵਾਰ ਅੱਧੀ ਰਾਤ ਦੇ ਵਿਚਕਾਰ ਉਨ੍ਹਾਂ ਦੀ ਭਾਲ ਲਈ ਇੱਕ ਮੁਹਿੰਮ ਚਲਾਈ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਪੁਲਸ ਦੇ ਅਨੁਸਾਰ ਮਾਰੇ ਗਏ ਅਪਰਾਧੀਆਂ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਰੰਜਨ ਪਾਠਕ, ਵਿਮਲੇਸ਼ ਮਹਾਤੋ, ਮਨੀਸ਼ ਪਾਠਕ ਤੇ…
