07
Jan
ਬਠਿੰਡਾ : ਬਠਿੰਡਾ 'ਚ ਸੰਭਾਵਿਤ ਗੈਂਗਵਾਰ ਦੀ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ ਥਾਣਾ ਥਰਮਲ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਅਤੇ 26 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਬਿਨਾਂ ਨੰਬਰ ਦੀ ਵਰਨਾ ਕਾਰ ਵੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਗਿੱਲ ਪੱਟੀ, ਗੁਰਵਿੰਦਰ ਸਿੰਘ ਨਿਵਾਸੀ ਕੋਟਸ਼ਾਮੀਰ ਅਤੇ ਗਗਨਦੀਪ ਸਿੰਘ ਨਿਵਾਸੀ ਭੋਖੜਾ, ਜ਼ਿਲ੍ਹਾ ਬਠਿੰਡਾ ਵਜੋਂ ਕੀਤੀ ਹੈ। ਤਿੰਨਾਂ ਖ਼ਿਲਾਫ਼ ਥਾਣਾ ਥਰਮਲ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਥਰਮਲ ਦੇ ਐੱਸਐੱਚਓ ਗੁਦਰਸ਼ਨ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ…
