17
Feb
ਜੰਮੂ: ਜੰਮੂ ਦੇ ਆਰ.ਐੱਸ. ਪੁਰਾ ਸਥਿਤ ਬਾਲ ਸੁਧਾਰ ਗ੍ਰਹਿ ਤੋਂ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਕੇ ਹਮਲਾ ਕਰਕੇ ਤਿੰਨ ਖ਼ਤਰਨਾਕ ਕੈਦੀਆਂ ਦੇ ਫ਼ਰਾਰ ਹੋਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਫ਼ਰਾਰ ਹੋਣ ਵਾਲਿਆਂ ਵਿੱਚ ਇੱਕ ਸਥਾਨਕ ਗੈਂਗਸਟਰ ਅਤੇ ਦੋ ਪਾਕਿਸਤਾਨੀ ਨਾਗਰਿਕ ਸ਼ਾਮਲ ਹਨ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ। ਫ਼ਰਾਰ ਗੈਂਗਸਟਰ ਅਤੇ ਪਾਕਿ ਕੈਦੀਆਂ ਨੂੰ ਕਾਬੂ ਕਰਨ ਲਈ ਪੁਲਸ ਵਲੋਂ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਗੋਲੀਆਂ ਮਾਰ ਪੁਲਸ ਮੁਲਾਜ਼ਮਾਂ ਨੂੰ ਕੀਤਾ ਜ਼ਖ਼ਮੀਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਕਰੀਬ 5:15 ਵਜੇ ਵਾਪਰੀ ਹੈ। ਬਾਲ ਸੁਧਾਰ ਗ੍ਰਹਿ ਵਿੱਚ ਤਾਇਨਾਤ ਐੱਸ.ਪੀ.ਓ. ਵਿਨੈ ਅਤੇ ਮੁੱਖ ਸਿਪਾਹੀ ਪ੍ਰਵੀਨ…
