10
Apr
ਤਰਨਤਾਰਨ- ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ । ਉਨ੍ਹਾਂ ਕਿਹਾ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ…