19
Dec
ਨਵੀਂ ਦਿੱਲੀ - ਰਾਸ਼ਟਰੀ ਰਾਜਧਾਨੀ ਦਿੱਲੀ ’ਚ ਵੀਰਵਾਰ ਨੂੰ ਜ਼ਿਆਦਾਤਰ ਹਿੱਸਿਆਂ ਵਿਚ ਜ਼ਹਿਰੀਲੇ ਸਮਾਗ (ਧੂੰਏਂ ਅਤੇ ਧੁੰਦ ਦਾ ਮਿਸ਼ਰਣ) ਦੀ ਇਕ ਮੋਟੀ ਪਰਤ ਛਾਈ ਰਹਿਣ ਨਾਲ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ ਅਤੇ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਅਨੁਸਾਰ, ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿਚ ਹਵਾ ਗੁਣਵੱਤਾ ਸੂਚਕਾਂਕ (ਏ. ਕਿਊ. ਆਈ.) ਬੇਹੱਦ ਖ਼ਰਾਬ ਤੋਂ ਗੰਭੀਰ ਤੱਕ ਬਣਿਆ ਰਿਹਾ। ਇਸ ਦੌਰਾਨ, ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਐੱਨ. ਸੀ. ਆਰ. ਜ਼ਿਲਿਆਂ ਨੂੰ ਕਈ ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਖਾਸ ਤੌਰ ’ਤੇ ਕੂੜਾ…
