Powercom

 ਬਿਜਲੀ ਚੋਰੀ ਕਰਨ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਕਰ ਰਿਹਾ ਪਾਵਰਕਾਮ

ਜਲੰਧਰ–ਕੁੰਡੀ ਨਾਲ ਸਿੱਧੀ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਵਿਭਾਗ ਨੇ ਤਿਆਰੀ ਖਿੱਚ ਲਈ ਹੈ। ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਬਿਜਲੀ ਚੋਰੀ ਦੇ ਵੱਖ-ਵੱਖ ਮਾਮਲਿਆਂ ਵਿਚ 8.39 ਲੱਖ ਰੁਪਏ ਜੁਰਮਾਨਾ ਠੋਕਿਆ ਗਿਆ ਹੈ, ਜਦਕਿ ਕਾਨੂੰਨੀ ਕਾਰਵਾਈ ਨੂੰ ਵੀ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਲੰਧਰ ਅਤੇ ਆਸ-ਪਾਸ ਦੇ ਸਰਕਲਾਂ ਵਿਚ ਯੋਜਨਾਬੱਧ ਤਰੀਕੇ ਨਾਲ ਛਾਪੇਮਾਰੀ ਕਰਦਿਆਂ 4 ਵੱਡੇ ਕੇਸ ਫੜੇ ਗਏ ਹਨ। ਕੈਂਟ ਡਿਵੀਜ਼ਨ ਦੇ ਕਰੋਲ ਬਾਗ ਇਲਾਕੇ ਵਿਚ ਇਕ ਸੈਲੂਨ ਵੱਲੋਂ ਕੀਤੀ ਗਈ ਬਿਜਲੀ ਚੋਰੀ ਦੇ ਮਾਮਲੇ ਵਿਚ 3.74 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਉਕਤ ਵਿਅਕਤੀ ਵੱਲੋਂ ਐੱਲ. ਟੀ. ਲਾਈਨ ਤੋਂ 12…
Read More

ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਹ ਵੱਡਾ ਕਦਮ

ਚੰਡੀਗੜ੍ਹ : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਚੱਲ ਰਹੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਇਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ  ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ, ਜੋ ਸਪਾਰਕਿੰਗ ਕਰਕੇ ਕਣਕ ਦੇ ਖੇਤਾਂ ਅੱਗ ਲਗਣ ਦਾ ਕਾਰਨ ਬਣ ਸਕਦੀਆਂ ਹਨ, ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਿਵੀਜ਼ਨਲ ਦਫ਼ਤਰ,…
Read More

ਪੰਜਾਬ ‘ਚ ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ

ਗੁਰਦਾਸਪੁਰ- ਗੁਰਦਾਸਪੁਰ ਵਿਚ ਪਾਵਰਕਾਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਨਤਾ ਵੱਲੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਕਾਰਨ ਗੁਰਦਾਸਪੁਰ ਸਿਟੀ ਡਿਵੀਜ਼ਨ ਅਧੀਨ ਆਉਂਦੇ ਇਲਾਕਿਆਂ ’ਚ ਲੋਕਾਂ ਵੱਲ 5 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਬਕਾਇਆ ਹਨ। ਇਸ ਦੀ ਵਸੂਲੀ ਲਈ ਪਾਵਰਕਾਮ ਦੇ ਅਧਿਕਾਰੀ ਹੁਣ ਸਰਗਰਮ ਵਿਖਾਈ ਦੇ ਰਹੇ ਹਨ। ਜਾਣਕਾਰੀ ਅਨੁਸਾਰ ਸ਼ਹਿਰ ਦੇ ਸਬ-ਡਿਵੀਜ਼ਨ ’ਚ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਲਈ ਪੰਜ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਨੇ ਪਹਿਲੇ ਦਿਨ ਗੁਰਦਾਸਪੁਰ ਸ਼ਹਿਰ ’ਚ ਕਾਰਵਾਈ ਕਰਦਿਆਂ ਲੱਖਾਂ ਰੁਪਏ ਵਸੂਲੇ ਅਤੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਘਰਾਂ ਅਤੇ ਦੁਕਾਨਾਂ ਦੀ ਬਿਜਲੀ ਸਪਲਾਈ ਵੀ ਕੱਟ ਦਿੱਤੀ। ਇਸ…
Read More

ਪੰਜਾਬ ‘ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ

ਫਾਜ਼ਿਲਕਾ : ਬਿਜਲੀ ਦੇ ਬਕਾਇਆ ਬਿੱਲ ਜਮ੍ਹਾ ਨਾ ਕਰਵਾਏ ਗਏ ਤਾਂ ਬਿਜਲੀ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਉਪ ਮੰਡਲ ਸ਼ਹਿਰੀ ਫਾਜ਼ਿਲਕਾ ਨੇ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਦੇ ਘਰੇਲੂ ਜਾਂ ਵਪਾਰਕ ਬਿਜਲੀ ਦੇ ਬਕਾਇਆ ਬਿੱਲ ਹਨ, ਉਹ ਤੁਰੰਤ ਜਮ੍ਹਾ ਕਰਵਾਏ ਜਾਣ। ਜੇਕਰ ਇਹ ਬਕਾਇਆ ਬਿੱਲ ਜਮ੍ਹਾ ਨਾ ਕਰਵਾਏ ਗਏ ਤਾਂ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣਗੇ। ਵਿਭਾਗ ਵੱਲੋਂ ਇਸ ਪਹਿਲਾਂ ਵੀ ਡਿਫਾਟਰ ਖਪਤਕਾਰਾਂ ਨੂੰ ਕਈ ਵਾਰ ਬਿਜਲੀ ਦੇ ਬਕਾਇਆ ਬਿੱਲ ਭਰਨ ਲਈ ਹਦਾਇਤ ਕੀਤੀ ਜਾ ਚੁੱਕੀ ਹੈ ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵੱਲੋਂ ਬਕਾਇਦਾ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ। ਜਿਸ…
Read More
ਪੰਜਾਬ – ਅਜੋਏ ਕੁਮਾਰ ਸਿਨਹਾ ਹੋਣਗੇ ਪਾਵਰਕੌਮ ਦੇ ਆਰਜ਼ੀ ਸੀਐੱਮਡੀ

ਪੰਜਾਬ – ਅਜੋਏ ਕੁਮਾਰ ਸਿਨਹਾ ਹੋਣਗੇ ਪਾਵਰਕੌਮ ਦੇ ਆਰਜ਼ੀ ਸੀਐੱਮਡੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਪਾਵਰਕੌਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦਾ ਆਰਜ਼ੀ ਚਾਰਜ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੂੰ ਦੇ ਦਿੱਤਾ ਹੈ। ਚੇਤੇ ਰਹੇ ਕਿ ਪਾਵਰਕੌਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਅੱਜ ਸੇਵਾਮੁਕਤ ਹੋ ਗਏ ਹਨ। ਪਾਵਰਕੌਮ ਦਾ ਪੱਕਾ ਚੇਅਰਮੈਨ ਲਗਾਏ ਜਾਣ ਲਈ ਪਹਿਲਾਂ ਹੀ ਸੂਬਾ ਸਰਕਾਰ ਨੇ ਦਰਖਾਸਤਾਂ ਮੰਗੀਆਂ ਹੋਈਆਂ ਹਨ। ਇਸ ਅਹੁਦੇ ਦੀ ਦੌੜ ਵਿੱਚ 25 ਚਾਹਵਾਨ ਹਨ। ਮੁੱਖ ਸਕੱਤਰ ਨੇ ਅੱਜ ਫ਼ਿਲਹਾਲ ਸੀਐੱਮਡੀ ਦਾ ਚਾਰਜ ਪ੍ਰਮੁੱਖ ਸਕੱਤਰ ਹਵਾਲੇ ਕੀਤਾ ਹੈ।
Read More