02
May
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਨੇ ਪੰਜਾਬ ਸਰਕਾਰ ’ਤੇ ਦਿੱਲੀ ਅਤੇ ਹਰਿਆਣਾ ਨੂੰ ਜਾਣਬੁੱਝ ਕੇ ਪਾਣੀ ਦੀ ਸਪਲਾਈ ਵਿੱਚ ਵਿਘਨ ਪਾਉਣ ਦਾ ਦੋਸ਼ ਲਾਇਆ ਹੈ ਤੇ ਇਸ ਨੂੰ ਕੌਮੀ ਰਾਜਧਾਨੀ ਵਿੱਚ ਸੰਕਟ ਪੈਦਾ ਕਰਨ ਸਬੰਧੀ ਰਾਜਨੀਤਕ ਤੌਰ ’ਤੇ ਪ੍ਰੇਰਿਤ ਕਦਮ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਸਿੰਘ ਨੇ ਕਿਹਾ, “ਪੰਜਾਬ ਸਰਕਾਰ ਨੇ ਹਰਿਆਣਾ ਅਤੇ ਦਿੱਲੀ ਨੂੰ ਪਾਣੀ ਦੀ ਸਪਲਾਈ ਬੰਦ ਕਰਕੇ ਗੰਦੀ ਰਾਜਨੀਤੀ ਦਾ ਸਹਾਰਾ ਲਿਆ ਹੈ। ਦਿੱਲੀ ਵਿੱਚ ਹਾਰਨ ਮਗਰੋਂ ਹੁਣ ਉਹ ਇੱਥੇ ਪਾਣੀ ਦਾ ਸੰਕਟ ਪੈਦਾ ਕਰਨਾ ਚਾਹੁੰਦੇ ਹਨ।” ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਸਰਕਾਰ ਹਰ ਘਰ ਵਿੱਚ ਸਾਫ਼ ਪਾਣੀ ਪਹੁੰਚਾਉਣ ਨੂੰ…
