05
Jan
ਚੰਡੀਗੜ੍ਹ : ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ। ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ…
