06
May
ਬਠਿੰਡਾ : ਜ਼ਿਲ੍ਹਾ ਬਠਿੰਡਾ 'ਚ ਰਬੀ ਸੀਜ਼ਨ 2026-27 ਤਹਿਤ ਕਣਕ ਦੀ ਖਰੀਦ ਮੁਹਿੰਮ ਹੁਣ ਅੰਤਿਮ ਪੜਾਅ 'ਚ ਦਾਖ਼ਲ ਹੋ ਚੁੱਕੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 'ਚ 9,21,888 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜੋ ਕਿ ਅੰਦਾਜ਼ਿਤ ਕੁੱਲ ਆਮਦ 9,32,520 ਮੀਟ੍ਰਿਕ ਟਨ ਦਾ ਕਰੀਬ 98.86 ਫ਼ੀਸਦੀ ਬਣਦੀ ਹੈ। ਸਰਕਾਰੀ ਏਜੰਸੀਆਂ ਵੱਲੋਂ ਹੁਣ ਤੱਕ 9,04,172 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜੋ ਕਿ ਖਰੀਦ ਟੀਚੇ ਦਾ ਲਗਭਗ 96.96 ਫੀਸਦੀ ਹੈ। ਪਿਛਲੇ ਸਾਲ ਇਸੇ ਸਮੇਂ ਤੱਕ 8,65,872 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਦਕਿ 8,54,683 ਮੀਟ੍ਰਿਕ…
